July 16, 2026
Punjab Speaks Team / Punjab
ਫਤਹਿਗੜ੍ਹ ਸਾਹਿਬ,16 ਜੁਲਾਈ
ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜਨ-2026 ਨੂੰ ਮੁੱਖ ਰੱਖਦੇ ਹੋਏ ਚੱਲ ਰਹੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਮਿਤੀ 25 ਜੂਨ ਤੋਂ ਮਿਤੀ 24 ਜੁਲਾਈ 2026 ਤਕ ਬੀ.ਐੱਲ.ਓਜ਼ ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਨੂੰ ਗਣਨਾ ਫ਼ਰਮਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਤੋਂ ਭਰੇ ਹੋਏ ਫਾਰਮ ਇਕੱਤਰ ਕਰਕੇ ਬੀ.ਐੱਲ.ਓ.,ਐੱਪ ਵਿੱਚ ਡਿਜੀਟਾਈਜ਼ ਕੀਤੇ ਜਾ ਰਹੇ ਹਨ।
ਮੁੱਖ ਚੋਣ ਅਫਸਰ,ਪੰਜਾਬ,ਚੰਡੀਗੜ੍ਹ ਪਾਸੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਹਿੱਤ ਜ਼ਿਲ੍ਹੇ ਵਿੱਚ ਗਣਨਾ ਫਾਰਮ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਭ ਤੋਂ ਪਹਿਲਾ ਪੂਰਾ ਕਰਨ ਵਾਲੀ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਬੂਥ ਨੰ.122 ਤੋਂ ਬੀ.ਐੱਲ.ਓਜ ਪੂਨਮ ਰਾਣੀ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ,ਫਤਹਿਗੜ੍ਹ ਸਾਹਿਬ ਡਾ.ਸੋਨਾ ਥਿੰਦ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ,ਡਾ.ਸੋਨਾ ਥਿੰਦ ਵਲੋਂ ਸ਼ੁਭਕਾਮਨਾਵਾਂ ਦਿੰਦੇ ਹੋਏ ਬੀ.ਐੱਲ.ਓਜ਼ ਨੂੰ ਸਪੈਸ਼ਲ ਇੰਟੈਸਿਵ ਰਿਵੀਜਨ-2026 ਦੇ ਅਗਲੇਰੇ ਟੀਚਿਆਂ ਵਿੱਚ ਵੀ ਵਧੀਆਂ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਰਾਣੀ ਸਮੇਤ ਚੋਣ ਸਟਾਫ ਹਾਜ਼ਰ ਸੀ।
Deputy Commissioner Honors BLO Poonam Rani For Achieving The 100 Digitization Target