ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
ਵੋਟਰਾਂ ਲਈ ਜ਼ਰੂਰੀ ਖ਼ਬਰ: 22 ਨਵੰਬਰ ਨੂੰ ਪੰਜਾਬ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ, ਕੌਣ ਦੇ ਸਕਦਾ ਹੈ ਨਵੀਂ ਵੋਟ ਲਈ ਅਰਜ਼ੀ
November 21, 2026
Important-News-For-Voters-Specia

Punjab Speaks Team / Punjab

ਚੰਡੀਗੜ੍ਹ।ਪੰਜਾਬ ਵਿੱਚ ਜੇਕਰ ਤੁਹਾਡੀ ਵੋਟ ਨਹੀਂ ਬਣੀ ਹੈ, ਵੋਟਰ ਸੂਚੀ ਵਿੱਚ ਨਾਂ ਜਾਂ ਪਤਾ ਗ਼ਲਤ ਹੈ ਜਾਂ ਫਿਰ ਕਿਸੇ ਤਰ੍ਹਾਂ ਦੀ ਸੋਧ ਕਰਵਾਉਣੀ ਹੈ ਤਾਂ ਕੱਲ੍ਹ ਐਤਵਾਰ ਨੂੰ ਤੁਹਾਡੇ ਕੋਲ ਵਧੀਆ ਮੌਕਾ ਹੈ। ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਵੋਟਰ ਸੂਚੀ ਵਿੱਚ ਆਪਣਾ ਨਾਂ ਚੈੱਕ ਕਰਨ ਦੇ ਨਾਲ-ਨਾਲ ਨਵੀਂ ਵੋਟ ਲਈ ਰਜਿਸਟ੍ਰੇਸ਼ਨ ਅਤੇ ਵੇਰਵਿਆਂ ਵਿੱਚ ਸੁਧਾਰ ਕਰਵਾਇਆ ਜਾ ਸਕੇਗਾ।

ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੁਧਾਈ (SIR) ਤਹਿਤ ਇਹ ਕੈਂਪ ਲਗਾਏ ਜਾ ਰਹੇ ਹਨ। ਇੱਥੇ ਵੋਟਰ ਡਰਾਫਟ ਸੂਚੀ ਵਿੱਚ ਨਾਂ ਅਤੇ ਹੋਰ ਵੇਰਵੇ ਚੈੱਕ ਕਰਨ, ਨਵਾਂ ਨਾਂ ਦਰਜ ਕਰਵਾਉਣ, ਨਾਂ-ਪਤੇ ਵਿੱਚ ਸੋਧ ਸਮੇਤ ਸਬੰਧਤ ਸੇਵਾਵਾਂ ਲਈ ਅਰਜ਼ੀ ਦਿੱਤੀ ਜਾ ਸਕੇਗੀ।

ਕੌਣ ਦੇ ਸਕਦਾ ਹੈ ਨਵੀਂ ਵੋਟ ਲਈ ਅਰਜ਼ੀ...

1 ਜਨਵਰੀ, 2027 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਨਵੇਂ ਵੋਟਰ ਵਜੋਂ ਫਾਰਮ ਨੰਬਰ 6 ਭਰ ਕੇ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦੇ ਹਨ। ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ, ਸੁਧਾਰ ਜਾਂ ਕਿਸੇ ਹੋਰ ਦਾਅਵੇ-ਇਤਰਾਜ਼ ਲਈ 11 ਦਸੰਬਰ ਤੱਕ ਅਰਜ਼ੀ ਦਿੱਤੀ ਜਾ ਸਕੇਗੀ।

ਇਨ੍ਹਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਚੋਣ ਅਧਿਕਾਰੀ ਨੇ ਯੋਗ ਨਾਗਰਿਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਕੈਂਪਾਂ ਵਿੱਚ ਪਹੁੰਚ ਕੇ ਆਪਣਾ ਨਾਂ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਅਤੇ ਵੇਰਵੇ ਚੈੱਕ ਕਰਨ ਦੀ ਅਪੀਲ ਕੀਤੀ ਹੈ।

Important News For Voters Special Camps To Be Held At All Polling Booths In Punjab On November 22 Who Can Apply For A New Vote


Recommended News
Punjab Speaks ad image Punjab Speaks ad image
Trending
Just Now