ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
ਐਸਐਸਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ, ਪੁਲਿਸ ਮੁਲਾਜ਼ਮਾਂ ਨੂੰ ਚੌਕਸੀ ਵਧਾਉਣ ਦੇ ਨਿਰਦੇਸ਼
November 21, 2026
SSP-KHANNA

ਰਿਕਾਰਡ ਦੀ ਜਾਂਚ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਗਸ਼ਤ ਤੇਜ਼ ਕਰਨ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਤ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ

Punjab Speaks Team / Punjab

ਖੰਨਾ/ਲੁਧਿਆਣਾ 21 ਨਵੰਬਰ

ਖੰਨਾ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਥਾਣਿਆਂ ਵਿੱਚ ਚੱਲ ਰਹੇ ਕੰਮਕਾਜ ਦੀ ਸਮੀਖਿਆ ਕਰਨ ਦੇ ਮਕਸਦ ਨਾਲ ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਪੁਲਿਸ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਐਸਪੀ (ਐਚ) ਹਰਪਿੰਦਰ ਕੌਰ ਗਿੱਲ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।

ਨਿਰੀਖਣ ਦੌਰਾਨ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਥਾਣੇ ਦੇ ਪੁਲਿਸ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਥਾਣੇ ਵਿੱਚ ਰੱਖੇ ਰਿਕਾਰਡ, ਪੁਲਿਸ ਦੀ ਕਾਰਜਪ੍ਰਣਾਲੀ ਅਤੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਦੌਰਾਨ ਐਸਐਸਪੀ ਨੇ ਥਾਣੇ ਵਿੱਚ ਤਾਇਨਾਤ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਚੌਕਸੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਪੁਲਿਸ ਗਸ਼ਤ ਨੂੰ ਹੋਰ ਤੇਜ਼ ਕੀਤਾ ਜਾਵੇ, ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਕਾਨੂੰਨ-ਵਿਵਸਥਾ ਨਾਲ ਸਬੰਧਤ ਸਥਿਤੀ ਸਾਹਮਣੇ ਆਉਣ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।

ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ, ਆਪਣੇ ਇਲਾਕੇ ਵਿੱਚ ਸਰਗਰਮ ਰਹਿਣ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ। ਖੰਨਾ ਪੁਲਿਸ ਵੱਲੋਂ ਅਪਰਾਧਾਂ 'ਤੇ ਕਾਬੂ ਪਾਉਣ, ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਲਗਾਤਾਰ ਨਿਗਰਾਨੀ ਅਤੇ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ।

SSP KHANNA


Recommended News
Punjab Speaks ad image Punjab Speaks ad image
Trending
Just Now