November 26, 2026
Punjab Speaks Team / Punjab
ਚੰਡੀਗੜ੍ਹ, 26 ਨਵੰਬਰ 2026 : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਰਕਰਾਂ ਅਤੇ ਸਮਰਥਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਬਹੁਤ ਘੱਟ ਸਮੇਂ ਵਿੱਚ ਲੰਮਾ ਸਫ਼ਰ ਤੈਅ ਕੀਤਾ ਹੈ। ਸ਼ੁਰੂਆਤ ਵੇਲੇ ਪਾਰਟੀ ਦੇ ਭਵਿੱਖ ਅਤੇ ਸਿਆਸੀ ਸਮਝ ਨੂੰ ਲੈ ਕੇ ਕਈ ਸਵਾਲ ਉਠਾਏ ਗਏ ਸਨ, ਪਰ ਪਾਰਟੀ ਨਾ ਸਿਰਫ਼ ਕਾਇਮ ਰਹੀ, ਸਗੋਂ ਦੇਸ਼ ਭਰ ਵਿੱਚ ਲੋਕਾਂ ਦਾ ਭਰੋਸਾ ਅਤੇ ਪਿਆਰ ਹਾਸਲ ਕਰਨ ਵਿੱਚ ਵੀ ਕਾਮਯਾਬ ਰਹੀ।
ਕੇਜਰੀਵਾਲ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਪੰਜਾਬ ਵਿੱਚ ਸਰਕਾਰ ਬਣਾਈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਤੋਂ ਲੈ ਕੇ ਗੋਆ ਅਤੇ ਗੁਜਰਾਤ ਤੱਕ ਲੋਕਾਂ ਦਾ ਸਮਰਥਨ ਮਿਲਿਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਸਿੱਖਿਆ ਅਤੇ ਸਿਹਤ ਵਰਗੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਕੰਮ ਦੀ ਰਾਜਨੀਤੀ ਕੀਤੀ ਹੈ। ਕੇਜਰੀਵਾਲ ਮੁਤਾਬਕ ਪਾਰਟੀ ਸਿਆਸਤ ਦੇ ਰੰਗ ਵਿੱਚ ਰੰਗਣ ਦੀ ਬਜਾਏ ਸਿਆਸਤ ਦਾ ਤਰੀਕਾ ਬਦਲਣ ਵਿੱਚ ਲੱਗੀ ਰਹੀ।
ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਅਜੇ ਦੇਸ਼ ਲਈ ਬਹੁਤ ਕੁਝ ਕਰਨਾ ਬਾਕੀ ਹੈ ਅਤੇ ਪਾਰਟੀ ਨਾ ਡਰੇਗੀ ਅਤੇ ਨਾ ਹੀ ਪਿੱਛੇ ਹਟੇਗੀ। ਉਨ੍ਹਾਂ ਸਾਰੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Kejriwal Shared A Post On The Occasion Of The Aam Aadmi Party s Foundation Day Read What He Said
