November 26, 2026
Punjab Speaks Team / Punjab
ਚੰਡੀਗੜ੍ਹ, 26 ਨਵੰਬਰ 2026 : ਲੁਧਿਆਣਾ ਪੁਲਿਸ ਨੇ ਹਰਿਆਣਵੀ ਗਾਇਕ ਕਾਸ਼ੀਨਾਥ ਸਮੇਤ ਤਿੰਨ ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ। ਦੋਸ਼ ਹੈ ਕਿ ਗਾਇਕ ਨੇ ਇੱਕ ਲਾਈਵ ਸਟੇਜ ਸ਼ੋਅ ਦੌਰਾਨ ਹਿੰਦੂ ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਪੁਲਿਸ ਨੇ ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਚੇਅਰਮੈਨ ਰਾਜੀਵ ਟੰਡਨ ਦੀ ਸ਼ਿਕਾਇਤ ‘ਤੇ ਕਾਰਵਾਈ ਕੀਤੀ। ਟੰਡਨ ਨੇ 1 ਅਕਤੂਬਰ ਨੂੰ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਕਾਸ਼ੀਨਾਥ ਵੀਡੀਓ ਵਿੱਚ ਦੇਵੀ ਪਾਰਵਤੀ ਅਤੇ ਭਗਵਾਨ ਗਣੇਸ਼ ਬਾਰੇ ਵਿਵਾਦਪੂਰਨ ਟਿੱਪਣੀਆਂ ਕਰ ਰਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਹੈ।
ਦੱਸ ਦਈਏ ਕਿ ਕਾਸ਼ੀਨਾਥ ਦਾ ਜਨਮ ਹਰਿਆਣਾ ਦੇ ਕੈਥਲ ਵਿੱਚ ਹੋਇਆ ਸੀ, ਪਰ ਹੁਣ ਉਹ ਇਸ ਵੇਲੇ ਵਿੱਚ ਮੋਹਾਲੀ ਵਿੱਚ ਰਹਿੰਦਾ ਹੈ। ਵਧਦੇ ਵਿਰੋਧ ਅਤੇ ਦਬਾਅ ਦੇ ਵਿਚਕਾਰ, ਕਾਸ਼ੀਨਾਥ ਨੇ ਮੁਆਫੀ ਮੰਗਣ ਵਾਲਾ ਇੱਕ ਵੀਡੀਓ ਵੀ ਜਾਰੀ ਕੀਤਾ ਹੈ। ਉਸਨੇ ਵੀਡੀਓ ਰਾਹੀਂ ਹਿੰਦੂ ਭਾਈਚਾਰੇ ਤੋਂ ਮੁਆਫੀ ਮੰਗੀ ਅਤੇ ਭਗਵਾਨ ਗਣੇਸ਼ ਨਾਲ ਜੁੜੀ ਘਟਨਾ ਲਈ ਅਫ਼ਸੋਸ ਪ੍ਰਗਟ ਕੀਤਾ। ਹਾਲਾਂਕਿ, ਵੀਡੀਓ ਮੁਆਫੀ ਤੋਂ ਅਸੰਤੁਸ਼ਟ ਹਿੰਦੂ ਸੰਗਠਨਾਂ ਨੇ ਲੁਧਿਆਣਾ ਵਿੱਚ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ।
FIR Registered Against Haryanvi Singer In Punjab Read On To Find Out What The Matter Is