Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਭਾਰਤੀ ਟੀਮ ਨੂੰ ਝਟਕਾ! ਧਾਕੜ ਖਿਡਾਰੀ ਦੀ ਅਚਾਨਕ ਤਬੀਅਤ ਖਰਾਬ, ਹਸਪਤਾਲ ਵਿੱਚ ਦਾਖ਼ਲ
December 17, 2025
Shock-To-Indian-Team-Dhakkad-Pla

Punjab Speaks Team / Panjab

ਨਵੀਂ ਦਿੱਲੀ, 17 ਦਸੰਬਰ 2025 :- ਜਿੱਥੇ ਇੱਕ ਪਾਸੇ ਕ੍ਰਿਕਟ ਪ੍ਰਸ਼ੰਸਕ IPL ਨਿਲਾਮੀ ਵਿੱਚ ਰੁੱਝੇ ਹੋਏ ਸਨ, ਉੱਥੇ ਹੀ ਦੂਜੇ ਪਾਸੇ ਭਾਰਤੀ ਓਪਨਰ ਯਸ਼ਸਵੀ ਜਾਇਸਵਾਲ ਨੂੰ ਅਚਾਨਕ ਹਸਪਤਾਲ ਲਿਜਾਣਾ ਪਿਆ। ਪੁਣੇ ਵਿੱਚ ਸਈਅਦ ਮੁਸ਼ਤਾਕ ਅਲੀ ਟਰਾਫੀ ਸੁਪਰ ਲੀਗ ਦੇ ਮੁਕਾਬਲੇ ਤੋਂ ਬਾਅਦ ਜਾਇਸਵਾਲ ਦੀ ਤਬੀਅਤ ਖਰਾਬ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ।

ਰਿਪੋਰਟਾਂ ਮੁਤਾਬਕ, ਮੁੰਬਈ ਅਤੇ ਰਾਜਸਥਾਨ ਵਿਚਾਲੇ ਹੋਏ ਮੁਕਾਬਲੇ ਦੇ ਕੁਝ ਘੰਟਿਆਂ ਬਾਅਦ ਯਸ਼ਸਵੀ ਨੂੰ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਹੋਈ। ‘ਇੰਡੀਅਨ ਐਕਸਪ੍ਰੈਸ’ ਦੇ ਇੱਕ ਸੀਨੀਅਰ ਪੱਤਰਕਾਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਕੀਤੀ ਗਈ ਪੋਸਟ ਅਨੁਸਾਰ, ਜਾਇਸਵਾਲ ਮੈਚ ਦੌਰਾਨ ਹੀ ਪੇਟ ਦੇ ਮਰੋੜਾਂ ਨਾਲ ਜੂਝ ਰਹੇ ਸਨ, ਜੋ ਮੁਕਾਬਲੇ ਤੋਂ ਬਾਅਦ ਹੋਰ ਵਧ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਪਿੰਪਰੀ-ਚਿੰਚਵੜ ਸਥਿਤ ਆਦਿਤਿਆ ਬਿਰਲਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਐਕਿਊਟ ਗੈਸਟਰੋਐਂਟਰਾਈਟਿਸ (Acute Gastroenteritis) ਹੋਣ ਦੀ ਪੁਸ਼ਟੀ ਕੀਤੀ। 23 ਸਾਲਾ ਸਟਾਰ ਬੱਲੇਬਾਜ਼ ਨੂੰ ਹਸਪਤਾਲ ਵਿੱਚ ਡਰਿੱਪ ਰਾਹੀਂ ਦਵਾਈਆਂ ਦਿੱਤੀਆਂ ਗਈਆਂ ਅਤੇ ਅਲਟਰਾਸਾਊਂਡ (USG) ਤੇ ਸੀ.ਟੀ. ਸਕੈਨ ਵੀ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਨੂੰ ਦਵਾਈਆਂ ਜਾਰੀ ਰੱਖਣ ਅਤੇ ਪੂਰਾ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।

BCCI ਵੱਲੋਂ ਅਪਡੇਟ ਦੀ ਉਡੀਕ

ਦੱਸ ਦੇਈਏ ਕਿ ਤਬੀਅਤ ਠੀਕ ਨਾ ਹੋਣ ਦੇ ਬਾਵਜੂਦ ਜਾਇਸਵਾਲ ਨੇ ਰਾਜਸਥਾਨ ਖਿਲਾਫ ਮੈਚ ਵਿੱਚ ਹਿੱਸਾ ਲਿਆ ਅਤੇ 217 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ 16 ਗੇਂਦਾਂ ਵਿੱਚ 15 ਦੌੜਾਂ ਬਣਾਈਆਂ। ਮੁੰਬਈ ਨੇ ਇਹ ਮੁਕਾਬਲਾ ਤਿੰਨ ਵਿਕਟਾਂ ਨਾਲ ਜਿੱਤਿਆ। ਇਸ ਜਿੱਤ ਵਿੱਚ ਕਪਤਾਨ ਅਜਿੰਕਿਆ ਰਹਾਣੇ ਦੀ ਨਾਬਾਦ 72 ਦੌੜਾਂ ਦੀ ਪਾਰੀ ਅਤੇ ਸਰਫਰਾਜ਼ ਖਾਨ ਦੀ 22 ਗੇਂਦਾਂ ਵਿੱਚ 73 ਦੌੜਾਂ ਦੀ ਤੂਫਾਨੀ ਪਾਰੀ ਅਹਿਮ ਰਹੀ। ਹਾਲਾਂਕਿ, ਇਸ ਦੇ ਬਾਵਜੂਦ ਮੁੰਬਈ ਦੀ ਟੀਮ ਬਾਅਦ ਵਿੱਚ ਟੂਰਨਾਮੈਂਟ ਤੋਂ ਬਾਹਰ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਜਾਇਸਵਾਲ ਪੂਰੇ ਮੈਚ ਦੌਰਾਨ ਕਾਫੀ ਬੇਚੈਨ ਨਜ਼ਰ ਆਏ ਅਤੇ ਮੁਕਾਬਲੇ ਤੋਂ ਬਾਅਦ ਦਰਦ ਵਧਣ ‘ਤੇ ਤੁਰੰਤ ਮੈਡੀਕਲ ਸਹਾਇਤਾ ਲੈਣੀ ਪਈ। ਫਿਲਹਾਲ BCCI ਵੱਲੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਜਲਦੀ ਹੀ ਅਪਡੇਟ ਆਉਣ ਦੀ ਉਮੀਦ ਹੈ।

ਜੇਕਰ ਤਾਜ਼ਾ ਫਾਰਮ ਦੀ ਗੱਲ ਕਰੀਏ ਤਾਂ ਜਾਇਸਵਾਲ ਨੇ ਸਈਅਦ ਮੁਸ਼ਤਾਕ ਅਲੀ ਟਰਾਫੀ ਵਿੱਚ ਤਿੰਨ ਮੈਚਾਂ ਵਿੱਚ 48.33 ਦੀ ਔਸਤ ਅਤੇ 168.6 ਦੇ ਸਟ੍ਰਾਈਕ ਰੇਟ ਨਾਲ 145 ਦੌੜਾਂ ਬਣਾਈਆਂ ਹਨ। ਉੱਥੇ ਹੀ, ਹਾਲ ਹੀ ਵਿੱਚ ਦੱਖਣੀ ਅਫਰੀਕਾ ਖਿਲਾਫ ਵਨਡੇ (ODI) ਸੀਰੀਜ਼ ਵਿੱਚ ਵੀ ਉਨ੍ਹਾਂ ਨੇ ਤਿੰਨ ਮੈਚਾਂ ਵਿੱਚ 78 ਦੀ ਔਸਤ ਨਾਲ 156 ਦੌੜਾਂ ਬਣਾਈਆਂ, ਜਿਸ ਵਿੱਚ ਉਨ੍ਹਾਂ ਦਾ ਪਹਿਲਾ ਵਨਡੇ ਸੈਂਕੜਾ ਵੀ ਸ਼ਾਮਲ ਹੈ।

ਅਗਲੇ ਸਾਲ ਐਕਸ਼ਨ ਵਿੱਚ ਦਿਖਣਗੇ ਜਾਇਸਵਾਲ

ਫਿਲਹਾਲ ਯਸ਼ਸਵੀ ਜਾਇਸਵਾਲ ਭਾਰਤ ਦੀ ਮੌਜੂਦਾ T20I ਟੀਮ ਦਾ ਹਿੱਸਾ ਨਹੀਂ ਹਨ ਅਤੇ ਅਗਲੇ ਕੁਝ ਦਿਨਾਂ ਵਿੱਚ ਕੋਈ ਅੰਤਰਰਾਸ਼ਟਰੀ ਸੀਰੀਜ਼ ਵੀ ਨਹੀਂ ਹੈ। ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਜਨਵਰੀ ਦੇ ਅੱਧ ਵਿੱਚ ਹੋਣ ਵਾਲੇ ਅਗਲੇ ਅੰਤਰਰਾਸ਼ਟਰੀ ਅਸਾਈਨਮੈਂਟ ਤੋਂ ਪਹਿਲਾਂ ਪੂਰੀ ਤਰ੍ਹਾਂ ਉੱਭਰਨ ਲਈ ਕਾਫੀ ਸਮਾਂ ਮਿਲ ਜਾਵੇਗਾ। ਭਾਰਤੀ ਟੀਮ ਨਵੇਂ ਸਾਲ ਦਾ ਆਗਾਜ਼ 11 ਜਨਵਰੀ ਨੂੰ ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ ਨਾਲ ਕਰੇਗੀ।

Shock To Indian Team Dhakkad Player s Health Suddenly Deteriorates Admitted To Hospital


Recommended News
Punjab Speaks ad image
Trending
Just Now